AASAA, FOURTH MEHL
ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀਂ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨ੍ਹ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥ ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥
AASAA, FOURTH MEHL: Those whose hearts are filled with the love of the Lord, Har, Har, are the wisest and most clever people, O Lord King. Even if they misspeak outwardly, they are still very pleasing to the Lord. The Lord’s Saints have no other place. The Lord is the honor of the dishonored. The Naam, the Name of the Lord, is the Royal Court for servant Nanak; the Lord’s power is his only power. ||1|| Wherever my True Guru goes and sits, that place is beautiful, O Lord King. The Guru’s Sikhs seek out that place; they take the dust and apply it to their faces. The works of the Guru’s Sikhs, who meditate on the Lord’s Name, are approved. Those who worship the True Guru, O Nanak — the Lord causes them to be worshipped in turn. ||2|| The Guru’s Sikh keeps the Love of the Lord, and the Name of the Lord, in his mind. He loves You, O Lord, O Lord King. He serves the Perfect True Guru, and his hunger and self-conceit are eliminated. The hunger of the Gursikh is totally eliminated; indeed, many others are satisfied through them. Servant Nanak has planted the Seed of the Lord’s Goodness; this Goodness of the Lord shall never be exhausted. ||3|| The minds of the Gursikhs rejoice, because they have seen my True Guru, O Lord King. If someone recites to them the story of the Lord’s Name, it seems so sweet to the mind of those Gursikhs. The Gursikhs are robed in honor in the Court of the Lord; my True Guru is very pleased with them. Servant Nanak has become the Lord, Har, Har; the Lord, Har, Har, abides within his mind. ||4||12||19||