RAAG AASAA, FIFTH MEHL, CHHANT, FIRST HOUSE
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥ ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰ��� ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥ ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥ ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥ ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧ ॥
ONE UNIVERSAL CREATOR GOD. BY THE GRACE OF THE TRUE GURU: RAAG AASAA, FIFTH MEHL, CHHANT, FIRST HOUSE: Joy — great joy! I have seen the Lord God! Tasted — I have tasted the sweet essence of the Lord. The sweet essence of the Lord has rained down in my mind; by the pleasure of the True Guru, I have attained peaceful ease. I have come to dwell in the home of my own self, and I sing the songs of joy; the five villains have fled. I am soothed and satisfied with the Ambrosial Bani of His Word; the friendly Saint is my advocate. Says Nanak, my mind is in harmony with the Lord; I have seen God with my eyes. ||1|| Adorned — adorned are my beauteous gates, O Lord. Guests — my guests are the Beloved Saints, O Lord. The Beloved Saints have resolved my affairs; I humbly bowed to them, and committed myself to their service. He Himself is the groom’s party, and He Himself the bride’s party; He Himself is the Lord and Master; He Himself is the Divine Lord. He Himself resolves His own affairs; He Himself sustains the Universe. Says Nanak, my Bridegroom is sitting in my home; the gates of my body are beautifully adorned. ||2|| The nine treasures — the nine treasures come into my home, Lord. Everything — I obtain everything, meditating on the Naam, the Name of the Lord. Meditating on the Naam, the Lord of the Universe becomes the one’s eternal companion, and he dwells in peaceful ease. His calculations are ended, his wanderings cease, and his mind is no longer afflicted with anxiety. When the Lord of the Universe reveals Himself, and the unstruck melody of the sound current vibrates, the drama of wondrous splendor is enacted. Says Nanak, when my Husband Lord is with me, I obtain the nine treasures. ||3|| Over-joyed — over-joyed are all my brothers and friends. Meeting the Guru, I have won the most arduous battle in the arena of life. Meeting the Guru, I am victorious; praising the Lord, Har, Har, the walls of the fortress of doubt have been destroyed. I have obtained the wealth of so many treasures; the Lord Himself has stood by my side. He is the man of spiritual wisdom, and he is the leader, whom God has made His own. Says Nanak, when the Lord and Master is on my side, then my brothers and friends rejoice. ||4||1||