Sri Guru Granth Sahib › Raag Asa

Ang 454

Ang 453–454Raag Asa · ਆਸਾ › RAAG AASAA, THIRD MEHL, PATEE — THE ALPHABET

AASAA, CHHANT, FIFTH MEHL, FOURTH HOUSE

Guru Arjan Dev · chhant

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੁੋ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੁੋ ਪੂਰਾ ॥੪॥੧॥੩॥

Ang 454Raag Asa · ਆਸਾ › RAAG AASAA, THIRD MEHL, PATEE — THE ALPHABET

AASAA, FIFTH MEHL, CHHANT, SIXTH HOUSE: SHALOK

Guru Arjan Dev · salok

ਆਸਾ ਮਹਲਾ ੫ ਛੰਤ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ੍ਹ ਰਾਮ ਸਿਉ ਭੇਟਤ ਸਾਧ ਸੰਗਾਤ ॥੧॥

Ang 454–455Raag Asa · ਆਸਾ › RAAG AASAA, THIRD MEHL, PATEE — THE ALPHABET

CHHANT

Guru Arjan Dev · chhant

ਛੰਤੁ ॥ ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥ ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥ ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥ ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥ ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥ ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥

Text: Gurmukhi with English translation (Kulbir S Thind; English by Dr. Sant Singh Khalsa).