Sri Guru Granth Sahib › Raag Asa

Ang 455

Ang 454–455Raag Asa · ਆਸਾ › RAAG AASAA, THIRD MEHL, PATEE — THE ALPHABET

CHHANT

Guru Arjan Dev · chhant

ਛੰਤੁ ॥ ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥ ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥ ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥ ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥ ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥ ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥

Ang 455Raag Asa · ਆਸਾ › RAAG AASAA, THIRD MEHL, PATEE — THE ALPHABET

AASAA, FIFTH MEHL, SHALOK

Guru Arjan Dev · salok

ਆਸਾ ਮਹਲਾ ੫ ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥

Ang 455–456Raag Asa · ਆਸਾ › RAAG AASAA, THIRD MEHL, PATEE — THE ALPHABET

CHHANT

Guru Arjan Dev · chhant

ਛੰਤ ॥ ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥ ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥ ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥ ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥ ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥

Text: Gurmukhi with English translation (Kulbir S Thind; English by Dr. Sant Singh Khalsa).