Sri Guru Granth Sahib › Raag Asa

Ang 457

Ang 456–457Raag Asa · ਆਸਾ › RAAG AASAA, THIRD MEHL, PATEE — THE ALPHABET

CHHANT

Guru Arjan Dev · chhant

ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅ���ਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥

Ang 457Raag Asa · ਆਸਾ › RAAG AASAA, THIRD MEHL, PATEE — THE ALPHABET

AASAA, FIFTH MEHL

Guru Arjan Dev · chhant

ਆਸਾ ਮਹਲਾ ੫ ॥ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥ ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥ ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥ ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥ ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥ ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥ ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥ ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥ ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ਤਾ ਕੀ ਪੂਰਨ ਆਸ ਜਿਨ੍ਹ ਸਾਧਸੰਗੁ ਪਾਇਆ ॥ ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥

Ang 457Raag Asa · ਆਸਾ › RAAG AASAA, THIRD MEHL, PATEE — THE ALPHABET

AASAA, FIFTH MEHL, SHALOK

Guru Arjan Dev · salok

ਆਸਾ ਮਹਲਾ ੫ ॥ ਸਲੋਕੁ ॥ ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥

Ang 457–458Raag Asa · ਆਸਾ › RAAG AASAA, THIRD MEHL, PATEE — THE ALPHABET

CHHANT

Guru Arjan Dev · chhant

ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ਹ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥ ੧॥ ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥ ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥ ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥

Text: Gurmukhi with English translation (Kulbir S Thind; English by Dr. Sant Singh Khalsa).