Sri Guru Granth Sahib › Raag Asa

Ang 458

Ang 457–458Raag Asa · ਆਸਾ › RAAG AASAA, THIRD MEHL, PATEE — THE ALPHABET

CHHANT

Guru Arjan Dev · chhant

ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ਹ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥ ੧॥ ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥ ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥ ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥

Ang 458–459Raag Asa · ਆਸਾ › RAAG AASAA, THIRD MEHL, PATEE — THE ALPHABET

AASAA, FIFTH MEHL

Guru Arjan Dev · chhant

ਆਸਾ ਮਹਲਾ ੫ ॥ ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥ ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥ ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥ ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥ ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥ ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥ ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥ ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥ ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥ ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥ ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥ ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥ ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥ ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥ ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥

Text: Gurmukhi with English translation (Kulbir S Thind; English by Dr. Sant Singh Khalsa).