Sri Guru Granth Sahib › Raag Asa

Ang 461

Ang 460–461Raag Asa · ਆਸਾ › RAAG AASAA, THIRD MEHL, PATEE — THE ALPHABET

AASAA, FIFTH MEHL

Guru Arjan Dev · chhant

ਆਸਾ ਮਹਲਾ ੫ ॥ ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥ ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥ ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥ ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥ ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥ ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥ ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥ ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥ ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥ ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥੪॥੩॥੧੨॥

Ang 461Raag Asa · ਆਸਾ › RAAG AASAA, THIRD MEHL, PATEE — THE ALPHABET

AASAA, FIFTH MEHL

Guru Arjan Dev · chhant

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹੀ ਤਰਿਆ ਜਿਨ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥

Ang 461–462Raag Asa · ਆਸਾ › RAAG AASAA, THIRD MEHL, PATEE — THE ALPHABET

AASAA, FIFTH MEHL, CHHANT, EIGHTH HOUSE

Guru Arjan Dev · chhant · part 1 of 2

ਆਸਾ ਮਹਲਾ ੫ ਛੰਤ ਘਰੁ ੮ ੴ ਸਤਿਗੁਰ ਪ੍ਰਸਾਦਿ ॥ ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥ ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥ ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥ ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥ ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥ ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥ ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥

Text: Gurmukhi with English translation (Kulbir S Thind; English by Dr. Sant Singh Khalsa).