Sri Guru Granth Sahib › Raag Asa

Ang 463

Ang 462–463Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

AASAA, FIRST MEHL: VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’: SHALOK, FIRST MEHL

Guru Nanak Dev, Guru Angad Dev · vaar: saloks and pauri

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਆਸਾ ਮਹਲਾ ੧ ॥ ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥ ਸਲੋਕੁ ਮਃ ੧ ॥ ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥ ਮਹਲਾ ੨ ॥ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥ ਮਃ ੧ ॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥ ਪਉੜੀ ॥ ਆਪੀਨ੍ਹੈ ਆਪੁ ਸਾਜਿਓ ਆਪੀਨ੍ਹੈ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ ਕਰਿ ਆਸਣੁ ਡਿਠੋ ਚਾਉ ॥੧॥

Ang 463Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev, Guru Angad Dev · vaar: saloks and pauri

ਸਲੋਕੁ ਮਃ ੧ ॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥ ਮਃ ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥੨॥ ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹਾ ਹੁਕਮਿ ਸਮਾਇ ਲਏ ਇਕਨ੍ਹਾ ਹੁਕਮੇ ਕਰੇ ਵਿਣਾਸੁ ॥ ਇਕਨ੍ਹਾ ਭਾਣੈ ਕਢਿ ਲਏ ਇਕਨ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥

Ang 463–464Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥ ਮਃ ੧ ॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨ੍ਹਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥ ਪਉੜੀ ॥ ਆਪੀਨ੍ਹੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥੩॥

Text: Gurmukhi with English translation (Kulbir S Thind; English by Dr. Sant Singh Khalsa).