Sri Guru Granth Sahib › Raag Asa

Ang 464

Ang 463–464Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥ ਮਃ ੧ ॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨ੍ਹਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥ ਪਉੜੀ ॥ ਆਪੀਨ੍ਹੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥੩॥

Ang 464–465Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਹ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥

Text: Gurmukhi with English translation (Kulbir S Thind; English by Dr. Sant Singh Khalsa).