Sri Guru Granth Sahib › Raag Asa

Ang 465

Ang 464–465Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਹ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥

Ang 465Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਘੜੀਆ ਸਭੇ ਗੋਪੀਆ ਪਹਰ ਕੰਨ੍ਹ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥ ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨ੍ਹਿ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨ੍ਹ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨ੍ਹਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨ੍ਹ ਮਨਿ ਭਉ ਤਿਨ੍ਹਾ ਮਨਿ ਭਾਉ ॥੨॥ ਪਉੜੀ ॥ ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥੫॥

Ang 465–466Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥

Text: Gurmukhi with English translation (Kulbir S Thind; English by Dr. Sant Singh Khalsa).