SHALOK, FIRST MEHL
ਸਲੋਕ ਮਃ ੧ ॥ ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥ ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ ਪਉੜੀ ॥ ਸੇਵ ਕੀਤੀ ਸੰਤੋਖੀਈਂਜਿਨ੍ਹੀ ਸਚੋ ਸਚੁ ਧਿਆਇਆ ॥ ਓਨ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ਓਨ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥ ਵਡਿਆਈ ਵਡਾ ਪਾਇਆ ॥੭॥