SHALOK, FIRST MEHL
ਸਲੋਕੁ ਮਃ ੧ ॥ ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥ ਮਃ ੧ ॥ ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ੍ਹੀ ਧਾਵਦੇ ॥ ਇਕਿ ਮੂਲੁ ਨ ਬੁਝਨ੍ਹਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨ੍ਹ ਮੰਗਾ ਜਿ ਤੁਝੈ ਧਿਆਇਦੇ ॥੯॥