SHALOK, FIRST MEHL
ਸਲੋਕੁ ਮਃ ੧ ॥ ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥ ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥ ਮਃ ੨ ॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ ਮਃ ੨ ॥ ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥ ਆਤਮਾ ਬਾਸੁਦੇਵਸ੍ਯਿ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥ ਮਃ ੧ ॥ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥ ਪਉੜੀ ॥ ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ ਸੁ ਅਗੈ ਮਾਰੀਐ ॥੧੨॥