Sri Guru Granth Sahib › Raag Asa

Ang 472

Ang 471–472Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥੧॥ ਮਃ ੧ ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ ਉਨ੍ਹਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥ ਪਉੜੀ ॥ ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥

Ang 472Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥

Ang 472–473Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹੀ ਗੁਰਮੁਖਿ ਬੁਝਿਆ ਤਿਨ੍ਹਾ ਸੂਤਕੁ ਨਾਹਿ ॥੩॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥

Text: Gurmukhi with English translation (Kulbir S Thind; English by Dr. Sant Singh Khalsa).