SHALOK, FIRST MEHL
ਸਲੋਕੁ ਮਃ ੧ ॥ ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥ ਮਃ ੧ ॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨ੍ਹ ਨੇਹੁ ਲਗਾ ਰਬ ਸੇਤੀ ਦੇਖਨ੍ਹੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਹਾ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥ ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
SHALOK, FIRST MEHL: O Nanak, speaking insipid words, the body and mind become insipid. He is called the most insipid of the insipid; the most insipid of the insipid is his reputation. The insipid person is discarded in the Court of the Lord, and the insipid one’s face is spat upon. The insipid one is called a fool; he is beaten with shoes in punishment. ||1|| FIRST MEHL: Those who are false within, and honorable on the outside, are very common in this world. Even though they may bathe at the sixty-eight sacred shrines of pilgrimage, still, their filth does not depart. Those who have silk on the inside and rags on the outside, are the good ones in this world. They embrace love for the Lord, and contemplate beholding Him. In the Lord’s Love, they laugh, and in the Lord’s Love, they weep, and also keep silent. They do not care for anything else, except their True Husband Lord. Sitting, waiting at the Lord’s Door, they beg for food, and when He gives to them, they eat. There is only One Court of the Lord, and He has only one pen; there, you and I shall meet. In the Court of the Lord, the accounts are examined; O Nanak, the sinners are crushed, like oil seeds in the press. ||2|| PAUREE: You Yourself created the creation; You Yourself infused Your power into it. You behold Your creation, like the losing and winning dice of the earth. Whoever has come, shall depart; all shall have their turn. He who owns our soul, and our very breath of life — why should we forget that Lord and Master from our minds? With our own hands, let us resolve our own affairs. ||20||