Sri Guru Granth Sahib › Raag Asa

Ang 474

Ang 473–474Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, FIRST MEHL

Guru Nanak Dev · vaar: saloks and pauri

ਸਲੋਕੁ ਮਃ ੧ ॥ ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥ ਮਃ ੧ ॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨ੍ਹ ਨੇਹੁ ਲਗਾ ਰਬ ਸੇਤੀ ਦੇਖਨ੍ਹੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਹਾ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥ ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥

Ang 474Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, SECOND MEHL

Guru Angad Dev, Guru Nanak Dev · vaar: saloks and pauri

ਸਲੋਕੁ ਮਹਲਾ ੨ ॥ ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥ ਮਹਲਾ ੨ ॥ ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥੨੧॥

Ang 474Raag Asa · ਆਸਾ › VAAR WITH SHALOKS, AND SHALOKS WRITTEN BY THE FIRST MEHL. TO BE SUNG TO THE TUNE OF ‘TUNDA-ASRAAJAA’

SHALOK, SECOND MEHL

Guru Angad Dev, Guru Nanak Dev · vaar: saloks and pauri

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

Text: Gurmukhi with English translation (Kulbir S Thind; English by Dr. Sant Singh Khalsa).