SHALOK, SECOND MEHL
ਸਲੋਕੁ ਮਹਲਾ ੨ ॥ ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥ ਮਹਲਾ ੨ ॥ ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥ ਪਉੜੀ ॥ ਨਾਨਕ ਅੰਤ ਨ ਜਾਪਨ੍ਹੀ ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ ਇਕਨ੍ਹਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥