Sri Guru Granth Sahib › Raag Asa

Ang 481

Ang 480–481Raag Asa · ਆਸਾ

AASAA, 4 IK-TUKAS

Bhagat Kabir · shabad

ਆਸਾ ਇਕਤੁਕੇ ੪ ॥ ਸਰਪਨੀ ਤੇ ਊਪਰਿ ਨਹੀ ਬਲੀਆ ॥ ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥ ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥ ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥ ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥ ਜਿਨਿ ��ਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥ ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥ ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥ ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥ ਬਲੁ ਅਬਲੁ ਕਿਆ ਇਸ ਤੇ ਹੋਈ ॥੪॥ ਇਹ ਬਸਤੀ ਤਾ ਬਸਤ ਸਰੀਰਾ ॥ ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥

Ang 481Raag Asa · ਆਸਾ › AASAA, 4 IK-TUKAS

AASAA

Bhagat Kabir · shabad

ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦ ॥

Ang 481Raag Asa · ਆਸਾ › AASAA, 4 IK-TUKAS

AASAA

Bhagat Kabir · shabad

ਆਸਾ ॥ ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥੧॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥ ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰ ਦੀਆ ਨ ਬਾਤੀ ॥੨॥ ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥੩॥ ਗੁਰਮਤਿ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥੪॥ ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥

Ang 481Raag Asa · ਆਸਾ › AASAA, 4 IK-TUKAS

AASAA

Bhagat Kabir · shabad

ਆਸਾ ॥ ਪਹਿਲਾ ਪੂਤੁ ਪਿਛੈਰੀ ਮਾਈ ॥ ਗੁਰੁ ਲਾਗੋ ਚੇਲੇ ਕੀ ਪਾਈ ॥੧॥ ਏਕੁ ਅਚੰਭਉ ਸੁਨਹੁ ਤੁਮ੍ਹ ਭਾਈ ॥ ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥ ਜਲ ਕੀ ਮਛੁਲੀ ਤਰਵਰਿ ਬਿਆਈ ॥ ਦੇਖਤ ਕੁਤਰਾ ਲੈ ਗਈ ਬਿਲਾਈ ॥੨॥ ਤਲੈ ਰੇ ਬੈਸਾ ਊਪਰਿ ਸੂਲਾ ॥ ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥ ਘੋਰੈ ਚਰਿ ਭੈਸ ਚਰਾਵਨ ਜਾਈ ॥ ਬਾਹਰਿ ਬੈਲੁ ਗੋਨਿ ਘਰਿ ਆਈ ॥੪॥ ਕਹਤ ਕਬੀਰ ਜੁ ਇਸ ਪਦ ਬੂਝੈ ॥ ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥

Ang 481–482Raag Asa · ਆਸਾ

22 CHAU-PADAS AND PANCH-PADAS, AASAA OF KABEER JEE, 8 TRI-PADAS, 7 DU-TUKAS, 1 IK-TUKA

Bhagat Kabir · shabad

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

Text: Gurmukhi with English translation (Kulbir S Thind; English by Dr. Sant Singh Khalsa).