Sri Guru Granth Sahib › Raag Asa

Ang 487

Ang 486–487Raag Asa · ਆਸਾ › AASAA, THE WORD OF THE REVEREND RAVI DAAS JEE

AASAA

Bhagat Ravidas · shabad

ਆਸਾ ॥ ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥ ਤੁਝਹਿ ਚਰਨ ਅਰਬਿੰਦ ਭਵਨ ਮਨੁ ॥ ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥ ਸੰਪਤਿ ਬਿਪਤਿ ਪਟਲ ਮਾਇਆ ਧਨੁ ॥ ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥ ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥ ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥

Ang 487Raag Asa · ਆਸਾ › AASAA, THE WORD OF THE REVEREND RAVI DAAS JEE

AASAA

Bhagat Ravidas · shabad

ਆਸਾ ॥ ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥ ਹਰਿ ਕੇ ਨਾਮ ਕਬੀਰ ਉਜਾਗਰ ॥ ਜਨਮ ਜਨਮ ਕੇ ਕਾਟੇ ਕਾਗਰ ॥੧॥ ਨਿਮਤ ਨਾਮਦੇਉ ਦੂਧੁ ਪੀਆਇਆ ॥ ਤਉ ਜਗ ਜਨਮ ਸੰਕਟ ਨਹੀ ਆਇਆ ॥੨॥ ਜਨ ਰਵਿਦਾਸ ਰਾਮ ਰੰਗਿ ਰਾਤਾ ॥ ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥

Ang 487Raag Asa · ਆਸਾ › AASAA, THE WORD OF THE REVEREND RAVI DAAS JEE

AASAA

Bhagat Ravidas · shabad

ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥ ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥ ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥ ਕਹਿ ਰਵਿਦਾਸ ਬਾਜੀ ਜਗੁ ਭਾਈ ॥ ਬਾਜੀਗਰ ਸਉ ਮੁੋਹਿ ਪ੍ਰੀਤਿ ਬਨਿ ਆਈ ॥੩॥੬॥

Ang 487Raag Asa · ਆਸਾ

AASAA, THE WORD OF DEVOTEE DHANNA JEE

Bhagat Dhanna · shabad

ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥

Ang 487–488Raag Asa · ਆਸਾ › AASAA, THE WORD OF DEVOTEE DHANNA JEE

FIFTH MEHL

Guru Arjan Dev · shabad

ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥ ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥ ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥ ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥

Text: Gurmukhi with English translation (Kulbir S Thind; English by Dr. Sant Singh Khalsa).