Sri Guru Granth Sahib › Raag Gujri

Ang 491

Ang 490–491Raag Gujri · ਗੂਜਰੀ › RAAG GUJRI, FIRST MEHL, CHAU-PADAS, FIRST HOUSE

GUJRI, THIRD MEHL

Guru Amar Das · shabad

ਗੂਜਰੀ ਮਹਲਾ ੩ ॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥ ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥ ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥ ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥ ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥

Ang 491Raag Gujri · ਗੂਜਰੀ › RAAG GUJRI, FIRST MEHL, CHAU-PADAS, FIRST HOUSE

GUJRI, THIRD MEHL

Guru Amar Das · shabad

ਗੂਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥ ਹਿਰਦੈ ਜਿਨ੍ਹ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥ ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥ ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥ ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥

Ang 491Raag Gujri · ਗੂਜਰੀ › RAAG GUJRI, FIRST MEHL, CHAU-PADAS, FIRST HOUSE

GUJRI, THIRD MEHL

Guru Amar Das · shabad

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥

Ang 491Raag Gujri · ਗੂਜਰੀ

GUJRI, THIRD MEHL, PANCH-PADAS

Guru Amar Das · shabad

ਗੂਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥ ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥ ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥ ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥ ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥

Text: Gurmukhi with English translation (Kulbir S Thind; English by Dr. Sant Singh Khalsa).