Sri Guru Granth Sahib › Raag Gujri

Ang 493

Ang 492–493Raag Gujri · ਗੂਜਰੀ › RAAG GUJRI, FOURTH MEHL, CHAU-PADAS, FIRST HOUSE

GUJRI, FOURTH MEHL

Guru Ram Das · shabad

ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥ ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥ ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥ ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥ ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨ੍ਹ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥

Ang 493Raag Gujri · ਗੂਜਰੀ › RAAG GUJRI, FOURTH MEHL, CHAU-PADAS, FIRST HOUSE

GUJRI, FOURTH MEHL

Guru Ram Das · shabad

ਗੂਜਰੀ ਮਹਲਾ ੪ ॥ ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥ ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥

Ang 493Raag Gujri · ਗੂਜਰੀ › RAAG GUJRI, FOURTH MEHL, CHAU-PADAS, FIRST HOUSE

GUJRI, FOURTH MEHL

Guru Ram Das · shabad

ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥

Ang 493–494Raag Gujri · ਗੂਜਰੀ › RAAG GUJRI, FOURTH MEHL, CHAU-PADAS, FIRST HOUSE

GUJRI, FOURTH MEHL

Guru Ram Das · shabad

ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥

Text: Gurmukhi with English translation (Kulbir S Thind; English by Dr. Sant Singh Khalsa).