Sri Guru Granth Sahib › Raag Gujri

Ang 494

Ang 493–494Raag Gujri · ਗੂਜਰੀ › RAAG GUJRI, FOURTH MEHL, CHAU-PADAS, FIRST HOUSE

GUJRI, FOURTH MEHL

Guru Ram Das · shabad

ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥

Ang 494Raag Gujri · ਗੂਜਰੀ › RAAG GUJRI, FOURTH MEHL, CHAU-PADAS, FIRST HOUSE

GUJRI, FOURTH MEHL

Guru Ram Das · shabad

ਗੂਜਰੀ ਮਹਲਾ ੪ ॥ ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥ ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥ ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥ ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥ ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥ ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥

Ang 494Raag Gujri · ਗੂਜਰੀ › RAAG GUJRI, FOURTH MEHL, CHAU-PADAS, FIRST HOUSE

GUJRI, FOURTH MEHL, THIRD HOUSE

Guru Ram Das · shabad

ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

Text: Gurmukhi with English translation (Kulbir S Thind; English by Dr. Sant Singh Khalsa).