Sri Guru Granth Sahib › Raag Gujri

Ang 496

Ang 495–496Raag Gujri · ਗੂਜਰੀ › GUJRI, FIFTH MEHL, CHAU-PADAS, SECOND HOUSE

GUJRI, FIFTH MEHL

Guru Arjan Dev · shabad

ਗੂਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ ਮਾਈ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥ ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥ ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥

Ang 496Raag Gujri · ਗੂਜਰੀ › GUJRI, FIFTH MEHL, CHAU-PADAS, SECOND HOUSE

GUJRI, FIFTH MEHL

Guru Arjan Dev · shabad

ਗੂਜਰੀ ਮਹਲਾ ੫ ॥ ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥ ਪੂਤਾ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥ ਸਤਿਗੁਰੁ ਤੁਮ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥ ਭਵਰੁ ਤੁਮ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥

Ang 496Raag Gujri · ਗੂਜਰੀ › GUJRI, FIFTH MEHL, CHAU-PADAS, SECOND HOUSE

GUJRI, FIFTH MEHL

Guru Arjan Dev · shabad

ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥

Ang 496–497Raag Gujri · ਗੂਜਰੀ › GUJRI, FIFTH MEHL, CHAU-PADAS, SECOND HOUSE

GUJRI, FIFTH MEHL

Guru Arjan Dev · shabad

ਗੂਜਰੀ ਮਹਲਾ ੫ ॥ ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥ ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥ ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥ ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥ ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥ ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥ ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥

Text: Gurmukhi with English translation (Kulbir S Thind; English by Dr. Sant Singh Khalsa).