Sri Guru Granth Sahib › Raag Gujri

Ang 497

Ang 496–497Raag Gujri · ਗੂਜਰੀ › GUJRI, FIFTH MEHL, CHAU-PADAS, SECOND HOUSE

GUJRI, FIFTH MEHL

Guru Arjan Dev · shabad

ਗੂਜਰੀ ਮਹਲਾ ੫ ॥ ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥ ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥ ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥ ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥ ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥ ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥ ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥

Ang 497Raag Gujri · ਗੂਜਰੀ › GUJRI, FIFTH MEHL, CHAU-PADAS, SECOND HOUSE

GUJRI, FIFTH MEHL

Guru Arjan Dev · shabad

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮ੍ਹਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥

Ang 497Raag Gujri · ਗੂਜਰੀ

GUJRI, FIFTH MEHL, PANCH-PADAS, SECOND HOUSE

Guru Arjan Dev · shabad

ਗੂਜਰੀ ਮਹਲਾ ੫ ਪੰਚਪਦਾ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥ ਅਵਰ ਸਭ ਮਿਥਿਆ ਲੋਭ ਲਬੀ ॥ ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥ ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥ ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨ੍ਹ ਪੇਖਤ ਹੀ ਕਾਲਿ ਗ੍ਰਸਿਆ ॥੨॥ ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥ ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥ ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥ ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥ ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥ ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥

Ang 497–498Raag Gujri · ਗੂਜਰੀ

GUJRI, FIFTH MEHL, TI-PADAS, SECOND HOUSE

Guru Arjan Dev · shabad

ਗੂਜਰੀ ਮਹਲਾ ੫ ਤਿਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥

Text: Gurmukhi with English translation (Kulbir S Thind; English by Dr. Sant Singh Khalsa).