Sri Guru Granth Sahib › Jap (Japji Sahib)

Ang 4

Ang 3–4Jap (Japji Sahib) · ਜਪੁ

Guru Nanak Dev · pauri · part 3 of 8

ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥

Ang 4–5Jap (Japji Sahib) · ਜਪੁ

Guru Nanak Dev · pauri · part 4 of 8

ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੮॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥

Text: Gurmukhi with English translation (Kulbir S Thind; English by Dr. Sant Singh Khalsa).