Sri Guru Granth Sahib › Raag Gujri

Ang 504

Ang 503–504Raag Gujri · ਗੂਜਰੀ › GUJRI, ASHTAPADEES, FIRST MEHL, FIRST HOUSE

GUJRI, FIRST MEHL

Guru Nanak Dev · ashtpadi

ਗੂਜਰੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥ ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥ ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥ ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥ ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥

Ang 504Raag Gujri · ਗੂਜਰੀ › GUJRI, ASHTAPADEES, FIRST MEHL, FIRST HOUSE

GUJRI, FIRST MEHL

Guru Nanak Dev · ashtpadi

ਗੂਜਰੀ ਮਹਲਾ ੧ ॥ ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥ ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥ ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥ ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥ ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥ ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥

Ang 504–505Raag Gujri · ਗੂਜਰੀ › GUJRI, ASHTAPADEES, FIRST MEHL, FIRST HOUSE

GUJRI, FIRST MEHL

Guru Nanak Dev · ashtpadi

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨ੍ਹ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥

Text: Gurmukhi with English translation (Kulbir S Thind; English by Dr. Sant Singh Khalsa).