Sri Guru Granth Sahib › Raag Gujri

Ang 508

Ang 507–508Raag Gujri · ਗੂਜਰੀ › GUJRI, ASHTAPADEES, FIRST MEHL, FIRST HOUSE

GUJRI, FIFTH MEHL, SECOND HOUSE

Guru Arjan Dev · ashtpadi

ਗੂਜਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥ ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥ ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥ ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥ ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥ ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥ ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥ ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥ ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥

Ang 508Raag Gujri · ਗੂਜਰੀ › GUJRI, ASHTAPADEES, FIRST MEHL, FIRST HOUSE

GUJRI, FIFTH MEHL, FOURTH HOUSE

Guru Arjan Dev · ashtpadi

ਗੂਜਰੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥ ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥ ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥ ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥ ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥ ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥ ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਧ ਮੂੜ ਕਟਾਖ੍ਯ ਸ੍ਰੀਧਰ ਭਏ ਗੁਣ ਮਤਿ ਧੀਰ ॥੬॥ ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥ ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥

Ang 508–509Raag Gujri · ਗੂਜਰੀ › GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM

GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM: SHALOK, THIRD MEHL

Guru Amar Das · vaar: saloks and pauri

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

Text: Gurmukhi with English translation (Kulbir S Thind; English by Dr. Sant Singh Khalsa).