Sri Guru Granth Sahib › Raag Gujri

Ang 509

Ang 508–509Raag Gujri · ਗੂਜਰੀ › GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM

GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM: SHALOK, THIRD MEHL

Guru Amar Das · vaar: saloks and pauri

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

Ang 509Raag Gujri · ਗੂਜਰੀ › GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥ ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥ ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥ ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥ ਮਃ ੩ ॥ ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥ ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥ ਪਉੜੀ ॥ ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥ ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥ ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥

Ang 509Raag Gujri · ਗੂਜਰੀ › GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥ ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥ ਮਃ ੩ ॥ ਗੁਰ ਕੀ ਸਿਖ ਕੋ ਵਿਰਲਾ ਲੇਵੈ ॥ ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥ ਪਉੜੀ ॥ ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥ ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥ ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥ ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥ ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥

Ang 509–510Raag Gujri · ਗੂਜਰੀ › GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM

SHALOK

Guru Amar Das · vaar: saloks and pauri

ਸਲੋਕੁ ॥ ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥ ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥ ਮਃ ੩ ॥ ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹਾ ਹੋਇ ਸੁ ਜਾਇ ॥ ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥ ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥ ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥ ਪਉੜੀ ॥ ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥

Text: Gurmukhi with English translation (Kulbir S Thind; English by Dr. Sant Singh Khalsa).