SHALOK
ਸਲੋਕੁ ॥ ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥ ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥ ਮਃ ੩ ॥ ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹਾ ਹੋਇ ਸੁ ਜਾਇ ॥ ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥ ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥ ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥ ਪਉੜੀ ॥ ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥