SHALOK, THIRD MEHL
ਸਲੋਕੁ ਮਃ ੩ ॥ ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥ ਮਃ ੩ ॥ ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨ੍ਹਾ ਨਾਮ ਧਨੁ ਖਟਿਆ ਆਇ ॥੨॥ ਪਉੜੀ ॥ ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥ ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥ ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥ ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥੭॥