SHALOK, THIRD MEHL
ਸਲੋਕੁ ਮਃ ੩ ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥ ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥ ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥