SHALOK, THIRD MEHL
ਸਲੋਕੁ ਮਃ ੩ ॥ ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥ ਮਃ ੩ ॥ ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥ ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥ ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥ ਪਉੜੀ ॥ ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥ ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥ ਸਫਲੁ ਜਨਮੁ ਜਿਨ੍ਹੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥ ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥