SHALOK, THIRD MEHL
ਸਲੋਕੁ ਮਃ ੩ ॥ ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥ ਮਃ ੩ ॥ ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥ ਪਉੜੀ ॥ ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥