Sri Guru Granth Sahib › Raag Gujri

Ang 515

Ang 514–515Raag Gujri · ਗੂਜਰੀ › GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥ ਮਃ ੩ ॥ ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥ ਪਉੜੀ ॥ ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥

SHALOK, THIRD MEHL: Chant Waaho! Waaho! to the Lord, who is True, profound and unfathomable. Chant Waaho! Waaho! to the Lord, who is the Giver of virtue, intelligence and patience. Chant Waaho! Waaho! to the Lord, who is permeating and pervading in all. Chant Waaho! Waaho! to the Lord, who is the Giver of sustenance to all. O Nanak, Waaho! Waaho! — praise the One Lord, revealed by the True Guru. ||1|| THIRD MEHL: Waaho! Waaho! The Gurmukhs praise the Lord continually, while the self-willed manmukhs eat poison and die. They have no love for the Lord’s Praises, and they pass their lives in misery. The Gurmukhs drink in the Ambrosial Nectar, and they center their consciousness on the Lord’s Praises. O Nanak, those who chant Waaho! Waaho! are immaculate and pure; they obtain the knowledge of the three worlds. ||2|| PAUREE: By the Lord’s Will, one meets the Guru, serves Him, and worships the Lord. By the Lord’s Will, the Lord comes to dwell in the mind, and one easily drinks in the sublime essence of the Lord. By the Lord’s Will, one finds peace, and continually earns the Lord’s Profit. He is seated on the Lord’s throne, and he dwells continually in the home of his own being. He alone surrenders to the Lord’s Will, who meets the Guru. ||16||

Ang 515Raag Gujri · ਗੂਜਰੀ › GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ ਕਉ ਦੇਉ ॥੧॥ ਮਃ ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥

SHALOK, THIRD MEHL: Waaho! Waaho! Those humble beings ever praise the Lord, unto whom the Lord Himself grants understanding. Chanting Waaho! Waaho!, the mind is purified, and egotism departs from within. The Gurmukh who continually chants Waaho! Waaho! attains the fruits of his heart’s desires. Beauteous are those humble beings who chant Waaho! Waaho! O Lord, let me join them! Within my heart, I chant Waaho! Waaho!, and with my mouth, Waaho! Waaho! O Nanak, those who chant Waaho! Waaho! — unto them I dedicate my body and mind. ||1|| THIRD MEHL: Waaho! Waaho! is the True Lord Master; His Name is Ambrosial Nectar. Those who serve the Lord are blessed with the fruit; I am a sacrifice to them. Waaho! Waaho! is the treasure of virtue; he alone tastes it, who is so blessed. Waaho! Waaho! The Lord is pervading and permeating the oceans and the land; the Gurmukh attains Him. Waaho! Waaho! Let all the Gursikhs continually praise Him. Waaho! Waaho! The Perfect Guru is pleased with His Praises. O Nanak, one who chants Waaho! Waaho! with his heart and mind — the Messenger of Death does not approach him. ||2|| PAUREE: The Dear Lord is the Truest of the True; True is the Word of the Guru’s Bani. Through the True Guru, the Truth is realized, and one is easily absorbed in the True Lord. Night and day, they remain awake, and do not sleep; in wakefulness, the night of their lives passes. Those who taste the sublime essence of the Lord, through the Guru's Teachings, are the most worthy persons. Without the Guru, no one has obtained the Lord; the ignorant rot away and die. ||17||

Ang 515–516Raag Gujri · ਗੂਜਰੀ › GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ ਮਃ ੩ ॥ ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨ੍ਹਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨ੍ਹਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥ ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥

SHALOK, THIRD MEHL: Waaho! Waaho! is the Bani, the Word, of the Formless Lord. There is no other as great as He is. Waaho! Waaho! The Lord is unfathomable and inaccessible. Waaho! Waaho! He is the True One. Waaho! Waaho! He is the self-existent Lord. Waaho! Waaho! As He wills, so it comes to pass. Waaho! Waaho! is the Ambrosial Nectar of the Naam, the Name of the Lord, obtained by the Gurmukh. Waaho! Waaho! This is realized by His Grace, as He Himself grants His Grace. O Nanak, Waaho! Waaho! This is obtained by the Gurmukhs, who hold tight to the Naam, night and day. ||1|| THIRD MEHL: Without serving the True Guru, peace is not obtained, and the sense of duality does not depart. No matter how much one may wish, without the Lord’s Grace, He is not found. Those who are filled with greed and corruption are ruined by the love of duality. They cannot escape birth and death, and with egotism within them, they suffer in misery. Those who center their consciousness on the True Guru, never go empty-handed. They are not summoned by the Messenger of Death, and they do not suffer in pain. O Nanak, the Gurmukhs are saved; they merge in the True Lord. ||2|| PAUREE: He alone is called a minstrel, who enshrines love for his Lord and Master. Standing at the Lord’s Door, he serves the Lord, and reflects upon the Word of the Guru’s Shabad. The minstrel attains the Lord’s Gate and Mansion, and he keeps the True Lord clasped to his heart. The status of the minstrel is exalted; he loves the Name of the Lord. The service of the minstrel is to meditate on the Lord; he is emancipated by the Lord. ||18||

Text: Gurmukhi with English translation (Kulbir S Thind; English by Dr. Sant Singh Khalsa).