SHALOK, THIRD MEHL
ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ ਮਃ ੩ ॥ ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨ੍ਹਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨ੍ਹਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥ ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥