SHALOK, THIRD MEHL
ਸਲੋਕੁ ਮਃ ੩ ॥ ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥ ਮਃ ੩ ॥ ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥ ਪਉੜੀ ॥ ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥