Sri Guru Granth Sahib › Raag Gujri

Ang 519

Ang 518–519Raag Gujri · ਗੂਜਰੀ › RAAG GUJRI, VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥

Ang 519Raag Gujri · ਗੂਜਰੀ › RAAG GUJRI, VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥ ਮਃ ੫ ॥ ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥ ਪਉੜੀ ॥ ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥

Ang 519Raag Gujri · ਗੂਜਰੀ › RAAG GUJRI, VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥ ਮਃ ੫ ॥ ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥ ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥

Ang 519–520Raag Gujri · ਗੂਜਰੀ › RAAG GUJRI, VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ ਮਃ ੫ ॥ ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥

Text: Gurmukhi with English translation (Kulbir S Thind; English by Dr. Sant Singh Khalsa).