SHALOK, FIFTH MEHL
ਸਲੋਕੁ ਮਃ ੫ ॥ ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥ ਮਃ ੫ ॥ ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥ ਪਉੜੀ ॥ ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥