SHALOK, FIFTH MEHL
ਸਲੋਕ ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ ਮਃ ੫ ॥ ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥ ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨ੍ਹਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥