Sri Guru Granth Sahib › Raag Gujri

Ang 523

Ang 522–523Raag Gujri · ਗੂਜਰੀ › RAAG GUJRI, VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕੁ ਮਃ ੫ ॥ ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥ ਮਃ ੫ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੨॥ ਪਉੜੀ ॥ ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥

Ang 523Raag Gujri · ਗੂਜਰੀ › RAAG GUJRI, VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥ ਮਃ ੫ ॥ ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥੨॥ ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹੀ ਪਛਾਤਾ ਹੁਕਮੁ ਤਿਨ੍ਹ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥

Ang 523Raag Gujri · ਗੂਜਰੀ › RAAG GUJRI, VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥ ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥ ਮਃ ੫ ॥ ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥ ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥ ਪਉੜੀ ॥ ਆਦਿ ਜੁਗਾਦੀ ਆਪਿ ਰਖਣ ਵਾਲਿਆ ॥ ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ ਜਿਨ੍ਹ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮ੍ਹਾਲਿਆ ॥੧੯॥

Ang 523–524Raag Gujri · ਗੂਜਰੀ › RAAG GUJRI, VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ ਮਃ ੫ ॥ ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥ ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

Text: Gurmukhi with English translation (Kulbir S Thind; English by Dr. Sant Singh Khalsa).