RAAG DAYV-GANDHAAREE, FOURTH MEHL, FIRST HOUSE
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥ ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥ ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥ ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥ ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥ ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥