Sri Guru Granth Sahib › Raag Bihagra

Ang 537

Ang 537Raag Bihagra · ਬਿਹਾਗੜਾ

RAAG BIHAAGRAA, CHAU-PADAS, FIFTH MEHL, SECOND HOUSE

Guru Arjan Dev · shabad

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥ ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥ ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥ ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥੨॥ ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥ ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥੪॥੧॥

Ang 537Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

RAAG BIHAAGRAA, NINTH MEHL

Guru Tegh Bahadur · shabad

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯ ॥ ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥

Ang 537–538Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

RAAG BIHAAGRAA, CHHANT, FOURTH MEHL, FIRST HOUSE

Guru Ram Das · chhant

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).