Sri Guru Granth Sahib › Raag Bihagra

Ang 538

Ang 537–538Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

RAAG BIHAAGRAA, CHHANT, FOURTH MEHL, FIRST HOUSE

Guru Ram Das · chhant

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

Ang 538–539Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

RAAG BIHAAGRAA, FOURTH MEHL

Guru Ram Das · chhant

ਰਾਗੁ ਬਿਹਾਗੜਾ ਮਹਲਾ ੪ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥ ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).