Sri Guru Granth Sahib › Raag Bihagra

Ang 539

Ang 538–539Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

RAAG BIHAAGRAA, FOURTH MEHL

Guru Ram Das · chhant

ਰਾਗੁ ਬਿਹਾਗੜਾ ਮਹਲਾ ੪ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥ ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥

Ang 539Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FOURTH MEHL

Guru Ram Das · chhant

ਬਿਹਾਗੜਾ ਮਹਲਾ ੪ ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥ ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥ ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥

Ang 539–540Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FOURTH MEHL

Guru Ram Das · chhant

ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥

Text: Gurmukhi with English translation (Kulbir S Thind; English by Dr. Sant Singh Khalsa).