Sri Guru Granth Sahib › Raag Bihagra

Ang 540

Ang 539–540Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FOURTH MEHL

Guru Ram Das · chhant

ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥

Ang 540–541Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FOURTH MEHL

Guru Ram Das · chhant

ਬਿਹਾਗੜਾ ਮਹਲਾ ੪ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥

Text: Gurmukhi with English translation (Kulbir S Thind; English by Dr. Sant Singh Khalsa).