Sri Guru Granth Sahib › Raag Bihagra

Ang 541

Ang 540–541Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FOURTH MEHL

Guru Ram Das · chhant

ਬਿਹਾਗੜਾ ਮਹਲਾ ੪ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥

Ang 541Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FOURTH MEHL

Guru Ram Das · chhant

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥

Ang 541–542Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FIFTH MEHL, CHHANT, FIRST HOUSE

Guru Arjan Dev · chhant

ਬਿਹਾਗੜਾ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥ ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥ ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥ ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).