Sri Guru Granth Sahib › Raag Bihagra

Ang 542

Ang 541–542Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FIFTH MEHL, CHHANT, FIRST HOUSE

Guru Arjan Dev · chhant

ਬਿਹਾਗੜਾ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥ ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥ ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥ ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥

Ang 542–543Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

RAAG BIHAAGRAA, FIFTH MEHL

Guru Arjan Dev · chhant

ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).