BIHAAGRAA, FIFTH MEHL
ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ ਸੰਗਿ ਜਿਨ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥