Sri Guru Granth Sahib › Raag Bihagra

Ang 545

Ang 544–545Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FIFTH MEHL

Guru Arjan Dev · chhant

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

Ang 545–546Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FIFTH MEHL

Guru Arjan Dev · chhant

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

Text: Gurmukhi with English translation (Kulbir S Thind; English by Dr. Sant Singh Khalsa).