Sri Guru Granth Sahib › Raag Bihagra

Ang 547

Ang 546–547Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FIFTH MEHL, CHHANT

Guru Arjan Dev · chhant

ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥ ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥ ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥ ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥

Ang 547Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FIFTH MEHL, CHHANT

Guru Arjan Dev · chhant

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥

Ang 547–548Raag Bihagra · ਬਿਹਾਗੜਾ › RAAG BIHAAGRAA, CHAU-PADAS, FIFTH MEHL, SECOND HOUSE

BIHAAGRAA, FIFTH MEHL, CHHANT

Guru Arjan Dev · chhant

ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥ ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥ ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥

Text: Gurmukhi with English translation (Kulbir S Thind; English by Dr. Sant Singh Khalsa).